25.8 C
New York
Wednesday, Jun 10, 2026
The Beats
Image default
NEWS

ਨਸ਼ਿਆਂ ਦੇ ਖਾਤਮੇ ਲਈ ਨਸ਼ਾ ਤਸਕਰੀ ਨਾਲ ਜੁੜੇ ਲੋਕਾਂ ਦੇ ਗਠਜੋੜ ਨੂੰ ਤੋੜਨਾ ਜ਼ਰੂਰੀ : ਭਾਈ ਰਛਪਾਲ ਸਿੰਘ ਸੋਸਣ

* ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਸਰਕਾਰ ਬਣਨ ‘ਤੇ ਨੌਜਵਾਨਾਂ ਤੇ ਕਿਸਾਨਾਂ ਨੂੰ ਵਿਸ਼ਵ ਪੱਧਰੀ ਵਪਾਰ ਕਰਨ ਦੀ ਸਿਖਲਾਈ ਦੇਵਾਂਗੇ

ਬੀਟਸ ਨਿਊਜ਼,ਮੋਗਾ
ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਿਧਾਨ ਸਭਾ ਹਲਕਾ ਮੋਗਾ ਦੇ ਇੰਚਾਰਜ ਭਾਈ ਰਛਪਾਲ ਸਿੰਘ ਸੋਸਣ ਨੇ ਕਿਹਾ ਹੈ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪਹਿਲਾਂ ਨਸ਼ਿਆਂ ਦੀ ਤਸਕਰੀ ਨਾਲ ਜੁੜੇ ਲੋਕਾਂ ਦੇ ਗਠਜੋੜ ਨੂੰ ਲੋਕਾਂ ਦੀ ਕਚਹਿਰੀ ਵਿੱਚ ਨੰਗਾ ਕਰਨਾ ਜ਼ਰੂਰੀ ਹੈ। ਅੱਜ ਇੱਥੇ ਸ਼ਹਿਰ ਦੇ ਵਾਰਡ ਨੰਬਰ 39 ਤੇ 31 ਵਿੱਚ ਜਨਤਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨਾਂ ਕਿਹਾ ਕਿ ਪਾਕਿਸਤਾਨੀ ਸਰਹੱਦ ਅਤੇ ਦੂਜੇ ਰਾਜਾਂ ਅਤੇ ਸਰਹੱਦੀ ਇਲਾਕਿਆਂ ਤੋਂ ਪੰਜਾਬ ਵਿੱਚ ਆਉਣ ਵਾਲੇ ਨਸ਼ਿਆਂ ਨੂੰ ਰੋਕਣ ਲਈ ਸਰਕਾਰ ਨੇ ਹਾਲੇ ਤੱਕ ਕੋਈ ਠੋਸ ਕਦਮ ਨਹੀਂ ਚੁੱਕਿਆ ਹੈ ਪਰ ਸਰਕਾਰ ਫੋਕੀ ਸ਼ੋਹਰਤ ਹਾਸਲ ਕਰਨ ਲਈ ਨਸ਼ੇ ਦੇ ਖਾਤਮੇ ਬਾਰੇ ਝੂਠਾ ਪ੍ਰਚਾਰ ਕਰ ਰਹੀ ਹੈ।
ਰਛਪਾਲ ਸਿੰਘ ਸੋਸਣ ਨੇ ਕਿਹਾ ਕਿ ਸਿਰਫ਼ ਅਕਾਲੀ ਦਲ ਵਾਰਿਸ ਪੰਜਾਬ ਦੇ ਹੀ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਦਾ ਸਥਾਈ ਹੱਲ ਦੇ ਸਕਦੀ ਹੈ। ਉਨ੍ਹਾਂ ਕਿਹਾ ਕਿ ਭਾਈ ਅਮ੍ਰਿਤਪਾਲ ਸਿੰਘ ਨੇ ਨਸ਼ਿਆਂ ਵਿਰੁੱਧ ਇੱਕ ਵਿਸ਼ਾਲ ਜਨਤਕ ਲਹਿਰ ਚਲਾਈ ਸੀ ਤੇ ਪੰਜਾਬੀਆਂ ਦੇ ਹਿੱਤਾਂ ਲਈ ਆਪਣੀ ਆਵਾਜ਼ ਬੁਲੰਦ ਕੀਤੀ ਸੀ। ਉਨਾਂ ਦੋਸ਼ ਲਾਇਆ ਕਿ ਸਰਕਾਰ ਨੇ ਭਾਈ ਅਮ੍ਰਿਤਪਾਲ ਸਿੰਘ ਦੀ ਲੋਕ ਲਹਿਰ ਤੋਂ ਘਬਰਾ ਕੇ ਉਨਾਂ ਨੂੰ ਡਿਬਰੂਗੜ੍ਹ ਦੀ ਜੇਲ੍ਹ ਵਿੱਚ ਭੇਜਿਆ ਹੈ। ਉਨਾਂ ਕਿਹਾ ਕਿ ਸਰਕਾਰ ਦੀ ਇਸ ਕਾਰਵਾਈ ਨਾਲ ਨਸ਼ਿਆਂ ਦੇ ਸੌਦਾਗਰਾਂ ਨੂੰ ਸ਼ਹਿ ਹੀ ਮਿਲੀ ਹੈ ਤੇ ਨਸ਼ਿਆਂ ਵਿਰੁੱਧ ਲੜਣ ਵਾਲੇ ਲੋਕਾਂ ਦੇ ਹੌਂਸਲੇ ਪਸਤ ਹੋਏ ਹਨ। ਉਨ੍ਹਾਂ ਕਿਹਾ ਕਿ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਹਾਸਲ ਕਰਕੇ ਪੰਜਾਬ ਵਿੱਚ ਸਰਕਾਰ ਬਣਾਏਗੀ ਅਤੇ ਸੂਬੇ ਨੂੰ ਨਸ਼ੇ ਦੀ ਜਕੜ ਤੋਂ ਮੁਕਤ ਕਰੇਗੀ।ਮੋਗਾ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਭਾਈ ਰਛਪਾਲ ਸਿੰਘ ਸੋਸਨ ਨੇ ਇਲਾਕੇ ਵਿੱਚ ਦੋ ਦਰਜਨ ਤੋਂ ਵੱਧ ਜਨਤਕ ਮੀਟਿੰਗਾਂ ਅਤੇ ਰੈਲੀਆਂ ਕੀਤੀਆਂ ਹਨ। ਉਨ੍ਹਾਂ ਦੀ ਵਿਸ਼ੇਸ਼ਤਾ ਇਹ ਹੈ ਕਿ ਉਹ ਨਸ਼ੇ ਦੇ ਮੁੱਦੇ ਨੂੰ ਜ਼ੋਰਦਾਰ ਢੰਗ ਨਾਲ ਉਠਾਉਂਦੇ ਹਨ ਪਰ ਕਦੇ ਵੀ ਪ੍ਰਸ਼ਾਸਨ ਜਾਂ ਸਰਕਾਰ ਨਾਲ ਟਕਰਾਅ ਦੀ ਨੀਤੀ ਨਹੀਂ ਅਪਣਾਉਂਦੇ। ਉਹ ਪੁਲਿਸ ਜਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਨਸ਼ੇ ਦੇ ਮੁੱਦੇ ‘ਤੇ ਦੋਸ਼ੀ ਠਹਿਰਾਉਣ ਦੀ ਬਜਾਏ ਸਰਕਾਰ ਦੀਆਂ ਨੀਤੀਆਂ ਨੂੰ ਇਸ ਲਈ ਜ਼ਿੰਮੇਵਾਰ ਦਸਦੇ ਹਨ। ਉਨਾਂ ਕਿਹਾ ਕਿ ਜੇਕਰ ਸਰਕਾਰ ਚਾਹੇ ਤਾਂ ਨਸ਼ੇ ਖਿਲਾਫ਼ ਪ੍ਰਭਾਵਸ਼ਾਲੀ ਢੰਗ ਨਾਲ ਕਦਮ ਚੁੱਕ ਕਿ ਨਸ਼ੇ ਦਾ ਦਿਨਾਂ ਵਿੱਚ ਹੀ ਮੁਕੰਮਲ ਖ਼ਾਤਮਾ ਕਰ ਸਕਦੇ ਹਨ।
ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ੇ ਦੀ ਲਤ ਤੋਂ ਪੀੜਤ ਪਰਿਵਾਰ ਦੇ ਕਿਸੇ ਮੈਂਬਰ ਨੂੰ ਅਪਰਾਧੀ ਨਾਂ ਸਮਝਣ ਸਗੋਂ ਉਸ ਦੇ ਨਸ਼ਈ ਨੌਜਵਾਨ ਦਾ ਨਸ਼ਾ ਛਡਾਉਣ ਲਈ ਉਸ ਦੇ ਇਲਾਜ ਦਾ ਪ੍ਰਬੰਧ ਕਰਨ ਨੂੰ ਤਰਜ਼ੀਹ ਦੇਣ। ਰਛਪਾਲ ਸਿੰਘ ਸੋਸਣ ਲਗਾਤਾਰ ਲੋਕਾਂ ਨੂੰ ਭਰੋਸਾ ਦਿਵਾ ਰਹੇ ਹਨ ਕਿ ਪੰਜਾਬ ਦੀ ਸਭ ਤੋਂ ਵੱਡੀ ਲੋੜ ਨੌਜਵਾਨਾਂ ਨੂੰ ਨਸ਼ੇ ਤੋਂ ਛੁਟਕਾਰਾ ਦਿਵਾਉਣਾ ਅਤੇ ਉਨ੍ਹਾਂ ਨੂੰ ਰੁਜ਼ਗਾਰ ਪ੍ਰਦਾਨ ਕਰਨਾ ਹੈ। ਫਿਰੋਜ਼ਪੁਰ ਅਤੇ ਜ਼ੀਰਾ ਖੇਤਰਾਂ ਵਿੱਚ ਮਿਰਚਾਂ ਪੈਦਾ ਕਰਨ ਵਾਲੇ ਕਿਸਾਨਾਂ ਦੀ ਉਦਾਹਰਣ ਦਿੰਦੇ ਹੋਏ, ਉਨ੍ਹਾਂ ਕਿਹਾ ਕਿ ਉਹ ਨਾ ਸਿਰਫ਼ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ, ਸਗੋਂ ਵਿਦੇਸ਼ਾਂ ਵਿੱਚ ਵੀ ਮਿਰਚਾਂ ਦੇ ਚੂਰੇ ਨੂੰ ਨਿਰਯਾਤ ਕਰ ਰਹੇ ਹਨ। ਉਨ੍ਹਾਂ ਨੇ ਕਿਸਾਨਾਂ ਲਈ ਸਹੀ ਦਿਸ਼ਾ ਅਤੇ ਆਧੁਨਿਕ ਖੇਤੀਬਾੜੀ ਲਈ ਮਾਰਗ ਦਰਸ਼ਨ ਕਰਨ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਪਾਰਟੀ ਦੀ ਸਰਕਾਰ ਬਣਨ ‘ਤੇ ਨੌਜਵਾਨਾਂ ਤੇ ਖ਼ਾਸ ਕਰਕੇ ਕਿਸਾਨੀ ਨੂੰ ਖੇਤੀ ਉਤਪਾਦਾਂ ਤੋਂ ਵਿਸ਼ਵ ਪੱਧਰੀ ਵਪਾਰ ਕਰਨ ਦੀ ਵਿਸ਼ੇਸ ਸਿਖਲਾਈ ਦੇਣ ਦਾ ਪ੍ਰੋਗਰਾਮ ਉਲੀਕਿਆ ਜਾਵੇਗਾ।
ਭਾਈ ਰਛਪਾਲ ਸਿੰਘ ਸੋਸਣ ਵੱਲੋਂ ਆਮ ਲੋਕਾਂ ਦੇ ਸਰਕਾਰੇ-ਦਰਬਾਰੇ ਕੰਮ ਕਰਵਾਉਣ ਲਈ ਸ਼ੁਰੂ ਕੀਤੀ ਗਈ ਜਨ ਸੰਪਰਕ ਅਤੇ ਜਨ ਸੇਵਾ ਮੁਹਿੰਮ ਲੋਕਾਂ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਜੋੜ ਰਹੀ ਹੈ ਅਤੇ ਇਹੀ ਕਾਰਨ ਹੈ ਕੇ ਉਨ੍ਹਾਂ ਦੀਆਂ ਛੋਟੀਆਂ ਮੀਟਿੰਗਾਂ ਵਿੱਚ ਵੀ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਆ ਰਹੇ ਹਨ। ਉਹ ਕਹਿੰਦੇ ਹਨ ਕਿ ਕਾਰੋਬਾਰ ਦੇ ਖੇਤਰ ਵਿੱਚ ਵੱਡੀ ਸਫ਼ਲਤਾ ਹਾਸਿਲ ਕਰਨ ਤੋਂ ਬਾਅਦ ਉਹ ਇੱਕ ਖੁਸ਼ਹਾਲ ਜ਼ਿੰਦਗੀ ਬਤੀਤ ਕਰ ਰਹੇ ਸਨ ਪਰ ਪੰਜਾਬ ਦੇ ਲੋਕਾਂ ਦੀ ਸੇਵਾ ਦਾ ਦਰਦ ਉਨਾਂ ਨੂੰ ਸਿਆਸਤ ਵਿੱਚ ਖਿੱਚ ਕੇ ਲੈ ਆਇਆ ਹੈ। ਉਨਾਂ ਕਿਹਾ ਕਿ ਉਹ ਪੰਜਾਬ, ਪੰਜਾਬੀ ਸੱਭਿਆਚਾਰ ਅਤੇ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨੂੰ ਬਚਾਉਣ ਲਈ ਰਾਜਨੀਤੀ ਵਿੱਚ ਆਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਇੱਕੋ-ਇੱਕ ਉਦੇਸ਼ ਪੰਜਾਬ ਨੂੰ ਖੁਸ਼ਹਾਲੀ ਵੱਲ ਮੋੜਨਾ, ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਅਤੇ ਪੰਜਾਬੀ ਸੱਭਿਆਚਾਰ ਦੀ ਪਛਾਣ ਨੂੰ ਮਜ਼ਬੂਤ ​​ਕਰਨਾ ਹੈ।

ਬੀਟਸ ਨਿਊਜ਼ ਨੈੱਟਵਰਕ
7087570105

Related posts

मॉडल टाउन में सड़क के बीच गड्ढे खोदकर निगम की टीम चार दिन से गायब

The Beats

एसएफसी स्कूल में एथलीट मीट में बच्चों ने किया शानदार खेल कौशल का प्रदर्शन * ਐਸਐਫਸੀ ਸਕੂਲ ਐਥਲੈਟਿਕ ਮੀਟ ਵਿੱਚ ਬੱਚਿਆਂ ਨੇ ਪ੍ਰਭਾਵਸ਼ਾਲੀ ਐਥਲੈਟਿਕ ਹੁਨਰ ਦਾ ਪ੍ਰਦਰਸ਼ਨ ਕੀਤਾ *Students Display Exceptional Athletic Prowess at SFC School Sports Meet

The Beats

ब्लूमिंग बड्स स्कूल ने 24 साल के सफर में बच्चों के सपनों में भरे नये रंग

The Beats

Leave a Comment